ਸਲੋਕੁ ॥ ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥1॥ ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥1॥ ਨਉ ਖੰਡ ਪ੍ਰਿਥਮੀ ਫਿਰੈ...